ਫਰੀਦਾਬਾਦ ਵਿੱਚ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ’ਤੇ ਵੱਡੀ ਕਾਰਵਾਈ! IFS ਅਧਿਕਾਰੀ ਮੁਅੱਤਲ, FIR ਦਰਜ ਕਰਨ ਦੇ ਹੁਕਮ
ਹਰਿਆਣਾ ਦੇ ਫਰੀਦਾਬਾਦ ਵਿੱਚ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਇਸ ਮਾਮਲੇ ਵਿੱਚ ਇੱਕ IFS ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਸਬੰਧੀ FIR ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਦੀ ਇਸ ਕਾਰਵਾਈ ਨਾਲ ਜੰਗਲਾਤ ਵਿਭਾਗ ਵਿੱਚ ਹਲਚਲ ਮਚ ਗਈ ਹੈ।



