ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਅਕਾਲ ਤਖ਼ਤ ਸਖ਼ਤ! ਦਿੱਲੀ ਗੁਰਦੁਆਰਾ ਪ੍ਰਬੰਧਕਾਂ ਨੂੰ 21 ਨਵੰਬਰ ਨੂੰ ਕੀਤਾ ਤਲਬ
ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰੁਖ਼ ਅਪਣਾਇਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਅਕਾਲ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਲਿਖਤੀ ਸਪੱਸ਼ਟੀਕਰਨ ਵੀ ਦੇਣਾ ਪਵੇਗਾ।



