ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਾਨੂੰਨ ’ਤੇ ਅਕਾਲ ਤਖ਼ਤ ਦਾ ਸਰਕਾਰ ਨੂੰ ਮੁੜ ਸਵਾਲ! ਦੋ ਅਹਿਮ ਜਵਾਬਾਂ ਦੀ ਉਡੀਕ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਵਿਚਕਾਰ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਸਰਕਾਰ ਤੋਂ ਦੋ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਕਮੇਟੀ ਜਾਣਨਾ ਚਾਹੁੰਦੀ ਹੈ ਕਿ 29 ਜੂਨ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ’ਤੇ ਸਰਕਾਰ ਨੇ ਕੀ ਕਾਰਵਾਈ ਕੀਤੀ ਹੈ ਅਤੇ ਕੀ ਕਾਨੂੰਨ ਨੂੰ ਸਹਿਮਤੀ ਬਣਨ ਤੱਕ ਰੋਕਣ ਲਈ ਕੋਈ ਕਦਮ ਚੁੱਕਿਆ ਗਿਆ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣ ਤੋਂ ਬਾਅਦ ਹੀ ਅਗਲੀ ਗੱਲਬਾਤ ਬਾਰੇ ਫੈਸਲਾ ਲਿਆ ਜਾਵੇਗਾ।



