ਸ਼ੈਰੀ ਮਾਨ ਦੇ ਲਾਈਵ ਸ਼ੋਅ ਤੋਂ ਪਹਿਲਾਂ ਵਿਵਾਦ! ਸ਼ਰਾਬ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਦੀ ਮੰਗ
ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਨਿਊ ਚੰਡੀਗੜ੍ਹ, ਮੋਹਾਲੀ ਵਿਖੇ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਵਿਵਾਦ ਖੜ੍ਹਾ ਹੋ ਗਿਆ ਹੈ। ਡਾ. ਪੰਡਿਤਰਾਓ ਧਰੇਨਵਰ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਮੋਹਾਲੀ ਦੇ ਡੀਸੀ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ।



