ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ: ਬੁਮਰਾਹ ਦੀ ਤੂਫ਼ਾਨੀ ਵਾਪਸੀ! ਨਿਊਜ਼ੀਲੈਂਡ ਦੇ 5 ਖਿਡਾਰੀ ਆਊਟ
ਡੈਸਕ: ਸਪੋਰਟਸ | ਨਿਊਜ਼ੀਲੈਂਡ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵੈਲਿੰਗਟਨ ਦੇ ਬੇਸਿਨ ਰਿਜ਼ਰਵ ਮੈਦਾਨ ਵਿੱਚ ਪਹਿਲੇ ਟੈਸਟ ਮੈਚ ਦੀ ਸ਼ੁਰੂਆਤ ਹੋ ਗਈ ਹੈ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਵਾਪਸੀ ਕਰਦਿਆਂ ਨਿਊਜ਼ੀਲੈਂਡ ਦੇ ਤਿੰਨ ਅਹਿਮ ਵਿਕਟ ਆਪਣੇ ਨਾਮ ਕੀਤੇ। ਚਾਹ ਦੇ ਸਮੇਂ ਤੱਕ ਨਿਊਜ਼ੀਲੈਂਡ ਦੀ ਟੀਮ 140 ਦੌੜਾਂ ’ਤੇ 5 ਵਿਕਟਾਂ ਗੁਆ ਚੁੱਕੀ ਸੀ। ਹੁਣ ਭਾਰਤੀ ਟੀਮ ਦੀ ਨਜ਼ਰ ਵਿਰੋਧੀ ਟੀਮ ਨੂੰ ਘੱਟ ਸਕੋਰ ’ਤੇ ਰੋਕਣ ’ਤੇ ਹੈ।



