SGPC ਪ੍ਰਧਾਨਗੀ ਚੋਣ ਅੱਜ! ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ ਸਖ਼ਤ ਮੁਕਾਬਲਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨਗੀ ਚੋਣ ਅੱਜ 20 ਨਵੰਬਰ ਨੂੰ ਹੋਣ ਜਾ ਰਹੀ ਹੈ। ਇਸ ਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ ਕਾਫ਼ੀ ਦਿਲਚਸਪ ਬਣਿਆ ਹੋਇਆ ਹੈ। ਧਾਮੀ ਛੇਵੀਂ ਵਾਰ ਪ੍ਰਧਾਨਗੀ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਹਨ, ਜਦਕਿ ਬੀਬੀ ਜਗੀਰ ਕੌਰ ਮੁੜ ਪ੍ਰਧਾਨਗੀ ਦੀ ਦੌੜ ਵਿੱਚ ਹਨ। ਇਸ ਚੋਣ ਦੇ ਨਤੀਜੇ ‘ਤੇ ਸਿੱਖ ਪੰਥ ਦੇ ਨਾਲ-ਨਾਲ ਸਿਆਸੀ ਹਲਕਿਆਂ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।



