ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ! 26 ਨਵੰਬਰ ਨੂੰ ਜਲੰਧਰ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ: ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ PSIEC ਦੇ ਪਲਾਟ ਅਲਾਟਮੈਂਟ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ED ਵੱਲੋਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕੀਤੇ ਗਏ ਹਨ। ਰਿਪੋਰਟਾਂ ਮੁਤਾਬਕ ਮੁੱਖ ਸਕੱਤਰ ਨੂੰ 26 ਨਵੰਬਰ ਨੂੰ ਜਲੰਧਰ ਸਥਿਤ ED ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।



