SGPC ਦੇ ਪ੍ਰਧਾਨ ਮੁੜ ਬਣੇ ਹਰਜਿੰਦਰ ਸਿੰਘ ਧਾਮੀ! ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਹੋਈ ਚੋਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਉਹ ਲਗਾਤਾਰ ਛੇਵੀਂ ਵਾਰ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਮੌਕੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ।



