ਸਾਮੰਥਾ ਰੂਥ ਪ੍ਰਭੂ ਦੇ ਘਰ ਗੂੰਜੀਆਂ ਕਿਲਕਾਰੀਆਂ! ਪਤੀ ਰਾਜ ਨਿਦਿਮੋਰੂ ਨਾਲ ਪਹਿਲੇ ਬੱਚੇ ਦਾ ਕੀਤਾ ਸਵਾਗਤ
ਮੁੰਬਈ: ਸਾਊਥ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸਾਮੰਥਾ ਰੂਥ ਪ੍ਰਭੂ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਅਦਾਕਾਰਾ ਅਤੇ ਉਨ੍ਹਾਂ ਦੇ ਪਤੀ ਰਾਜ ਨਿਦਿਮੋਰੂ ਮਾਤਾ-ਪਿਤਾ ਬਣ ਗਏ ਹਨ। ਜੋੜੇ ਦੇ ਘਰ ਪੁੱਤਰ ਨੇ ਜਨਮ ਲਿਆ ਹੈ, ਜਿਸ ਦਾ ਨਾਮ ਦੇਵ ਰੱਖਿਆ ਗਿਆ ਹੈ। ਇਸ ਖ਼ਬਰ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਵੱਲੋਂ ਜੋੜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਖ਼ਬਰ ਮਨੋਰੰਜਨ ਜਗਤ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।



