ਏਸ਼ੀਆ ਕੱਪ ‘ਚ ਭਾਰਤ ਦੀ ਇਤਿਹਾਸਕ ਜਿੱਤ! ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ, ਵਿਰੋਧੀ ਟੀਮ 26 ਦੌੜਾਂ ‘ਤੇ ਢੇਰ
ਡੈਸਕ: ਸਪੋਰਟਸ
ਭਾਰਤ ਦੀ ਨੌਜਵਾਨ ਕ੍ਰਿਕਟ ਟੀਮ ਨੇ ਰਾਈਜ਼ਿੰਗ ਸਟਾਰਜ਼ ਏਸ਼ੀਆ ਕੱਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੇਪਾਲ ਨੂੰ 306 ਦੌੜਾਂ ਦੇ ਵੱਡੇ ਫਰਕ ਨਾਲ ਕਰਾਰੀ ਹਾਰ ਦਿੱਤੀ। ਇਸ ਮੁਕਾਬਲੇ ਵਿੱਚ ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਸੈਂਕੜੇ ਲਗਾ ਕੇ ਭਾਰਤ ਦੀ ਜਿੱਤ ਦੀ ਨੀਂਹ ਰੱਖੀ। ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਨੇਪਾਲ ਦੀ ਪਾਰੀ ਨੂੰ ਸਿਰਫ਼ 26 ਦੌੜਾਂ ‘ਤੇ ਸਮੇਟ ਦਿੱਤਾ। ਇਸ ਵੱਡੀ ਜਿੱਤ ਨਾਲ ਭਾਰਤ ਨੇ ਟੂਰਨਾਮੈਂਟ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ।



