SGPC ਚੋਣਾਂ ਨੂੰ ਲੈ ਕੇ ਵੱਡਾ ਐਲਾਨ! 20 ਨਵੰਬਰ ਨੂੰ ਦਿੱਲੀ ਵਿੱਚ ਹੋਵੇਗਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ SGPC ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਨੂੰ ਲੈ ਕੇ 20 ਨਵੰਬਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਜਾਣਕਾਰੀ ਮੁਤਾਬਕ ਇਹ ਪ੍ਰਦਰਸ਼ਨ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਬਾਹਰ ਸਵੇਰੇ 11 ਵਜੇ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਕਰੀਬ 15 ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਸੰਸਥਾ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਪਾਰਟੀ ਆਗੂਆਂ, SGPC ਮੈਂਬਰਾਂ ਅਤੇ ਸਿੱਖ ਸੰਗਤ ਦੇ ਸ਼ਾਮਲ ਹੋਣ ਦੀ ਉਮੀਦ ਹੈ।



